Press "Enter" to skip to content

ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਕੀਤੀ ਸਮੀਖਿਆ

ਫਿਰੋਜ਼ਪੁਰ, 03 ਮਾਰਚ 2026 : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਦੀ ਅਗਵਾਈ ਵਿੱਚ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਐਚਪੀਵੀ (ਹੂਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਸਬੰਧੀ ਆਯੋਜਿਤ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵੀ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹੇ ਅੰਦਰ ਬਣਨ ਵਾਲੇ 8 ਨਵੇਂ ਆਮ ਆਦਮੀ ਕਲੀਨਿਕ ਬਾਰੇ ਅਤੇ ਚੱਲ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ, ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਦੌਰਾਨ 14 ਸਾਲ ਦੀਆਂ ਲੜਕੀਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ (ਸਰਵਾਈਕਲ ਕੈਂਸਰ) ਤੋਂ ਬਚਾਅ ਲਈ ਐਚਪੀਵੀ ਵੈਕਸੀਨ ਲਗਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਟੀਕਾਕਰਨ ਮੁਹਿੰਮ 3 ਮਹੀਨੇ (90 ਦਿਨ) ਲਈ ਚਲਾਈ ਜਾਵੇਗੀ ਅਤੇ ਸਿਰਫ਼ ਉਹਨਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕਰਵਾਈ ਜਾਵੇਗੀ ਜਿੱਥੇ ਕੋਲਡ ਚੇਨ ਪੌਇੰਟ, ਇੰਟਰਨੈਟ ਸੁਵਿਧਾ ਅਤੇ ਮਾਹਿਰ ਸਟਾਫ ਉਪਲਬਧ ਹੋਵੇ। ਟੀਕਾਕਰਨ ਤੋਂ ਬਾਅਦ ਲਾਭਪਾਤਰੀ ਨੂੰ 30 ਮਿੰਟ ਨਿਗਰਾਨੀ ਹੇਠ ਰੱਖਿਆ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ (ਵਿ) ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਹੋਰ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਮਾਈਕ੍ਰੋਪਲਾਨਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਟੀਕਾਕਰਨ ਮੁਹਿੰਮ ਦਾ ਲਾਭ ਸਮੇਂ ਸਿਰ ਪ੍ਰਾਪਤ ਕੀਤਾ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਸਿੱਖਿਆ, ਮਹਿਲਾ ਅਤੇ ਬਾਲ ਵਿਕਾਸ, ਪੰਚਾਇਤੀ ਰਾਜ ਅਤੇ ਹੋਰ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਬਣਾਕੇ ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ ਗਿਆ ਤਾਂ ਕਿ ਭਵਿੱਖ ਵਿੱਚ ਸਰਵਾਈਕਲ ਕੈਂਸਰ ਤੋਂ ਸੁਰੱਖਿਆ ਮਿਲ ਸਕੇ।

ਮੀਟਿੰਗ ਵਿੱਚ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ, ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿ) ਮੁਨੀਲਾ ਅਰੋੜਾ, ਜ਼ਿਲਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਢੀਂਗਰਾ, ਜਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ /ਕਰਮਚਾਰੀ ਵੀ ਹਾਜ਼ਰ ਸਨ।

More from HealthMore posts in Health »
More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *