Press "Enter" to skip to content

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 12 ਮਾਰਚ : ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ।

ਇਸ ਮੌਕੇ  ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ ਪੰਜਾਬ),  ਮੋਹਿੰਦਰ ਭਗਤ, ਕੈਬਨਿਟ ਮੰਤਰੀ,ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਦਿਨੇਸ਼ ਢਲ, ਨਿਤਿਨ ਕੋਹਲੀ, , ਮਹਾਰਾਜ ਬੰਸੀ ਦਾਸ, ਬਾਬਾ ਪਰਗਟ ਨਾਥ, ਮੇਅਰ ਵਨੀਤ ਧੀਰ, ਮੰਗਲ ਸਿੰਘ ਬੱਸੀ (ਸਟੇਟ ਚੈਅਰਮੈਨ ਪੰਜਾਬ ਐਗਰੋ),ਅਬਦੂਲ ਬਾਰੀ ਸਲਮਾਨੀ (ਸਟੇਟ ਚੈਅਰਮੇਨ ਮੁਸਲੀਮ ਵਿਕਾਸ ਬੋਰੜ) ਕਾਉਸਲਰ ਦੀਪਕ ਸ਼ਾਰਦਾ, ਮਾਸਟਰ ਗੋਰਵ ਸਮਾਜ ਸੇਵਕ, ਰੋਬਿਨ ਸਾਂਪਲਾ, ਕਰਨ ਮਲੀ, ਨਰਵੈਲ ਕੰਗ, ਅਮਿਤ ਢਲ ਕੌਸਲਰ, ਜਗਦੀਸ਼ ਸਮਰਾਏ,  ਸਤਨਾਮ ਸਿੰਘ, ਬੱਬੂ ਥਾਪਰ, ਚੈਅਰਮੈਨ ਲਖਵੀਰ ਸਿੰਘ,  ਜਸਵੀਰ ਸਿੰਘ,  ਪੂਜਾ ਸਿੰਘ ਅਤੇ ਹਰਪਾਲ ਸਿੰਘ ਚੱਢਾ, ਵਾਈਸ ਚੇਅਰਮੈਨ ਪਵਨ ਹੰਸ,  ਬੋਰਡ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਹਸਤੀਆਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਆਹਲੂਵਾਲੀਆ ਨੇ ਕਿਹਾ ਕਿ   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੀ ਸੋਚ ਦੇ ਪ੍ਰਤੀਕ ਵਜੋਂ ਖਾਦੀ ਸਿਰਫ਼ ਇੱਕ ਵਸਤ੍ਰ ਨਹੀਂ, ਸਗੋਂ ਆਤਮਨਿਰਭਰਤਾ, ਸਵਦੇਸ਼ੀ ਅਤੇ ਪੇਂਡੂ ਵਿਕਾਸ ਦੀ ਸੋਚ ਦਾ ਪ੍ਰਤੀਕ ਹੈ। ਪੇਂਡੂ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਹੋਰ ਤੇਜ਼ੀ ਦਿੱਤੀ ਜਾ ਸਕਦੀ ਹੈ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *