ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 378ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 92 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 526 ਗ੍ਰਾਮ ਹੈਰੋਇਨ, 515 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9540 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਇਸ ਨਾਲ ਸਿਰਫ 378 ਦਿਨਾਂ ‘ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 53,562 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।












Be First to Comment