Press "Enter" to skip to content

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ ਫਰੀਦਕੋਟ ਤੋਂ ਰਿਪੋਰਟ ਤਲਬ

ਚੰਡੀਗੜ੍ਹ,17 ਮਾਰਚ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ ਫਰੀਦਕੋਟ ਤੋਂ ਕੁਲਦੀਪ ਸਿੰਘ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਜਸਵੀਰ ਕੌਰ, ਪੰਚ ਬੰਸਾ ਸਿੰਘ ਪੰਚ ਅਮਰੀਕ ਸਿੰਘ ਅਤੇ ਹੋਰਨਾਂ ਖਿਲਾਫ ਐਸ.ਸੀ./ਐਸ.ਟੀ ਐਕਟ ਤਹਿਤ ਐਫ.ਆਈ.ਆਰ ਦਰਜ ਕਰਨ ਸੰਬੰਧੀ ਮਾਮਲੇ ਵਿਚ ਸ੍ਰੀਮਤੀ ਅਮਨਦੀਪ ਕੌਰ ਸਰਪੰਚ, ਪਤਨੀ ਸ੍ਰੀ ਕੁਲਦੀਪ ਸਿੰਘ, ਵਾਸੀ ਗ੍ਰਾਮ ਪੰਚਾਇਤ, ਚੰਦ ਭਾਨ ਬਲਾਕ ਜੈਤੋ, ਜਿਲ੍ਹਾ ਫਰੀਦਕੋਟ ਤੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਵਿੱਚ ਮਿਤੀ 25-03-2026 ਨਿਰਧਾਰਿਤ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਪੁਲਿਸ ਤੋਂ ਪ੍ਰਾਪਤ ਰਿਪੋਰਟ ਨੂੰ ਵਿਚਾਰਨ ਉਪਰੰਤ ਕਮਿਸ਼ਨ ਨੇ ਚਾਹਿਆ ਹੈ ਕਿ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ  ਸਪੈਸ਼ਲ ਲੀਵ ਪਟੀਸ਼ਨ ਨੰਬਰ 13440 ਆਫ਼ 2025 ਨੂੰ ਮੁੱਖ ਰੱਖਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਰਿਪੋਰਟ ਤੇ ਹੋਰ ਕਾਨੂੰਨੀ ਕਾਰਵਾਈ ਬਾਰੇ ਮੁਕੰਮਲ ਰਿਪੋਰਟ ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਰਾਹੀਂ ਪੜਤਾਲ ਕਰਵਾ ਕੇ ਮਿਤੀ 25-03-2026 ਨੂੰ ਭੇਜੀ ਜਾਵੇ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *