Press "Enter" to skip to content

98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦ ਰਹਿਤ ਇਲਾਜ ਕਰਵਾਇਆ; ਪੰਜਾਬ ਸਰਕਾਰ ਨੇ ਲੋਕ-ਪੱਖੀ ਸਿਹਤ ਮਾਡਲ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਕੀਤਾ ਪੇਸ਼

**ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ*

ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ।

ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ’ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦ-ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਾਨ ਕੋਈ ਵੀ ਮਰੀਜ਼ ਲੋੜੀਂਦੇ ਡਾਕਟਰੀ ਇਲਾਜ ਤੋਂ ਵਾਂਝਾ ਨਾ ਰਹੇ ।

ਇਸ ਇਲਾਜ ਵਿੱਚ ਕੀਮੋਥੈਰੇਪੀ ਪ੍ਰਣਾਲੀ ਦੇ ਹਿੱਸੇ ਵਜੋਂ ਉੱਨਤ ਦਵਾਈਆਂ ਅਤੇ ਸਹਾਇਕ ਥੈਰੇਪੀ ਸ਼ਾਮਲ ਹੈ, ਜਿਸ ਲਈ ਨਿਰੰਤਰ ਨਿਗਰਾਨੀ ਅਤੇ ਸਮੇਂ ਸਿਰ ਡਾਕਟਰੀ ਦਖਲ ਦੀ ਲੋੜ ਹੁੰਦੀ ਹੈ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਉਪਰੰਤ ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਜਾਂਦਾ ਹੈ, ਜਿਸ ਨਾਲ ਨਿਰੰਤਰ ਦੇਖਭਾਲ ਯਕੀਨੀ ਬਣਾਈ ਜਾ ਰਹੀ ਹੈ।

ਬਜ਼ੁਰਗ ਮੈਂਬਰਾਂ ਦੀ ਦੇਖਭਾਲ ਕਰਨ ਵਾਲੇ ਪਰਿਵਾਰਾਂ ਲਈ, ਵਾਰ-ਵਾਰ ਹਸਪਤਾਲ ਜਾਣ ਅਤੇ ਵਿਸ਼ੇਸ਼ ਇਲਾਜ ਦਾ ਖਰਚਾ ਅਕਸਰ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਵਿੱਤੀ ਤਣਾਅ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕਰਕੇ ਇਸ ਪਾੜੇ ਨੂੰ ਪੂਰਿਆ ਜਾ ਰਿਹਾ ਹੈ, ਜਿਸ ਨਾਲ ਪਰਿਵਾਰ ਪੂਰੀ ਤਰ੍ਹਾਂ ਮਰੀਜ਼ ਦੀ ਸਿਹਤਯਾਬੀ ਅਤੇ ਭਲਾਈ ’ਤੇ ਧਿਆਨ ਕੇਂਦਰਿਤ ਕਰ ਸਕਦੇ ਹਨ।

ਇਸ ਯੋਜਨਾ ਦੇ ਚੰਗੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾ ਰਹੀ ਹੈ ਕਿ ਪੰਜਾਬ ਭਰ ਦੇ ਬਜ਼ੁਰਗ ਮਰੀਜ਼ਾਂ ਦਾ ਸਨਮਾਨ ਉਨ੍ਹਾਂ ਨੂੰ ਬਰਕਰਾਰ ਰੱਖਦੇ ਹੋਏ ਬਿਨਾਂ ਕਿਸੇ ਵਿੱਤੀ ਮੁਸ਼ਕਲ ਦੇ ਸਮੇਂ ਸਿਰ ਅਤੇ ਲੋੜੀਂਦੀ ਡਾਕਟਰੀ ਸਹਾਇਤਾ ਮਿਲੇ। ਜ਼ਿੰਦਗੀ ਦੇ ਇਸ ਪੜਾਅ ’ਤੇ ਇਲਾਜ ਤੱਕ ਪਹੁੰਚ ਬਹੁਤ ਅਹਿਮ ਹੈ ਅਤੇ ਇਹ ਯੋਜਨਾ ਪਰਿਵਾਰਾਂ ਨੂੰ ਪੂਰੇ ਭਰੋਸੇ ਨਾਲ ਉਹ ਦੇਖਭਾਲ ਪ੍ਰਦਾਨ ਕਰਨ ਦੇ ਯੋਗ ਬਣਾ ਰਹੀ ਹੈ।”

ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਪੰਜਾਬ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਦੇ ਹਨ।

ਹੁਣ ਤੱਕ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਾਭਪਾਤਰੀ 900 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ 2300 ਤੋਂ ਵੱਧ ਮੈਡੀਕਲ ਪੈਕੇਜਾਂ ਰਾਹੀਂ ਇਲਾਜ ਕਰਵਾ ਰਹੇ ਹਨ। ਪੰਜਾਬ ਸਰਕਾਰ ਵਲੋਂ ਨਿਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਯੋਜਨਾ ਤਹਿਤ ਨਕਦੀ ਰਹਿਤ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਮਨੋਨੀਤ ਕੇਂਦਰਾਂ ’ਤੇ ਆਪਣੇ ਸਿਹਤ ਕਾਰਡ ਜ਼ਰੂਰ ਬਣਵਾਉਣ।

More from HealthMore posts in Health »
More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *