Press "Enter" to skip to content

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਚੰਡੀਗੜ੍ਹ, 22 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 61ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

61ਵੇਂ ਦਿਨ, ਪੁਲਿਸ ਟੀਮਾਂ ਨੇ 212 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,311 ਹੋ ਗਈ ਹੈ।

ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 96 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 16 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 386ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 26.6 ਕਿਲੋਗ੍ਰਾਮ ਹੈਰੋਇਨ, 35 ਕਿਲੋਗ੍ਰਾਮ ਭੁੱਕੀ, 575 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13,513 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 386 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 55,001 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *