Press "Enter" to skip to content

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ ਸੂਬਾ ਸਰਕਾਰ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਦੇਣ ਅਤੇ ਇਨ੍ਹਾਂ ਪਰਿਵਾਰਾਂ ਦੇ ਯੋਗ ਆਸ਼ਰਿਤਾਂ ਨੂੰ ਸਮੇਂ ਸਿਰ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਆਧਾਰਤ ਹੈ।

ਉਨ੍ਹਾਂ ਦੱਸਿਆ ਕਿ ਕੁੱਲ 14 ਉਮੀਦਵਾਰਾਂ ਵਿੱਚੋਂ ਦੋ ਨੂੰ ਕਲਰਕ, 9 ਨੂੰ ਸੇਵਾਦਾਰ, ਇੱਕ ਨੂੰ ਸਹਾਇਕ ਸੇਵਾਦਾਰ, ਇੱਕ ਨੂੰ ਜੂਨੀਅਰ ਟੈਕਨੀਸ਼ੀਅਨ ਅਤੇ ਇੱਕ ਨੂੰ ਸਹਾਇਕ (ਤਕਨੀਕੀ) ਵਜੋਂ ਨਿਯੁਕਤ ਕੀਤਾ ਗਿਆ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਸਮੁੱਚਿਤ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ।

ਨਿਯੁਕਤੀ ਪੱਤਰਾਂ ਦੀ ਵੰਡ ’ਤੇ ਤਸੱਲੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਉਮੀਦਵਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਆਪਣੇ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਰੁਜ਼ਗਾਰ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ, ਹੁਣ ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨ ਅਤੇ ਇਮਾਨਦਾਰੀ ਨਾਲ ਕੰਮ ਕਰਨ।

ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵਹਦ, ਵਿਭਾਗ ਮੁਖੀ ਮੈਡਮ ਸਈਦ ਸਹਿਰੀਸ਼ ਅਸਗਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *