Press "Enter" to skip to content

ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ -ਸਪੀਕਰ ਸੰਧਵਾ

ਕੋਟਕਪੂਰਾ 26 ਮਾਰਚ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ।
ਪਿੰਡ ਚਾਹਲ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।
ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ।
ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।
ਇਸ ਮੌਕੇ ਮਨਪ੍ਰੀਤ ਧਾਲੀਵਾਲ, ਅਮਨਦੀਪ ਸਿੰਘ ਪੀ.ਏ,ਜਸਪ੍ਰੀਤ ਸਿੰਘ ਬਲਾਕ ਪ੍ਰਧਾਨ, ਜਗਸੀਰ ਸਿੰਘ, ਗੁਰਮੀਤ ਸਿੰਘ, ਯਾਦਵਿੰਦਰ ਸਿੰਘ, ਸਤਿੰਦਰਜੀਤ ਸਿੰਘ ਗੋਲਡੀ, ਬਲਾਕ ਸੰਮਤੀ ਮੈਂਬਰ ਖਾਰਾ, ਜਗਤਾਰ ਸਿੰਘ ਬਰਾੜ ਸਰਪੰਚ ਖਾਰਾ, ਬਲਦੇਵ ਸਿੰਘ ਸਰਪੰਚ ਭਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *