Press "Enter" to skip to content

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

— ਪੁਲਿਸ ਟੀਮਾਂ ਵੱਲੋਂ 17.28 ਕਰੋੜ ਰੁਪਏ ਦੀ ਡਰੱਗ ਮਨੀ, 724 ਕਿਲੋ ਅਫੀਮ, 345 ਕੁਇੰਟਲ ਭੁੱਕੀ, 51 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ
— ਗੈਂਗਸਟਰਾਂ ਤੇ ਵਾਰ ਲਗਾਤਾਰ 71ਵੇਂ ਦਿਨ ਵੀ ਜਾਰੀ; 87 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ ਦੀ ਇਸ ਮਿਆਦ ਦੌਰਾਨ 39,760 ਐਫਆਈਆਰਜ਼ ਦਰਜ ਕਰਕੇ 56,372 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ 2458 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਚੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਨੇ 2458 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ 724 ਕਿਲੋ ਅਫੀਮ, 345 ਕੁਇੰਟਲ ਭੁੱਕੀ, 69 ਕਿਲੋ ਚਰਸ, 843 ਕਿਲੋ ਗਾਂਜਾ, 37 ਕਿਲੋ ਆਈਸੀਈ, 51 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17.28 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।
ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਦੇ 396ਵੇਂ ਦਿਨ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 269 ਗ੍ਰਾਮ ਹੈਰੋਇਨ, 1000 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 396 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,458 ਹੋ ਗਈ ਹੈ। ਦੱਸਣਯੋਗ ਹੈ ਕਿ ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਲਗਾਤਾਰ 71ਵੇਂ ਦਿਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ ਜਾਰੀ ਰੱਖਦਿਆਂ 483 ਛਾਪੇਮਾਰੀਆਂ ਉਪਰੰਤ 184 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਤੋਂ ਇਲਾਵਾ 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਪੰਜ ਭਗੌੜੇ ਅਪਰਾਧੀਆਂ (ਪੀ.ਓਜ਼) ਨੂੰ ਗ੍ਰਿਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਸੂਹ ਦੇ ਸਕਦੇ ਹਨ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »
More from War Against DrugsMore posts in War Against Drugs »

Be First to Comment

Leave a Reply

Your email address will not be published. Required fields are marked *