Press "Enter" to skip to content

ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਬਰਨਾਲਾ, 9 ਅਪ੍ਰੈਲ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵੱਲੋਂ ਆਤਮਾ (ATMA) ਦੇ ਸਹਿਯੋਗ ਨਾਲ 10 ਅਪ੍ਰੈਲ 2026 (ਦਿਨ ਸ਼ੁੱਕਰਵਾਰ) ਨੂੰ ਕਪਿਲ ਪੈਲੇਸ, ਨਾਨਕਸਰ ਰੋਡ, ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਮਿੱਟੀ-ਪਾਣੀ ਦੀ ਸੰਭਾਲ ਬਾਰੇ ਮਾਹਿਰਾਂ ਰਾਹੀਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ।

ਡਾ. ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10:00 ਵਜੇ ਕੈਂਪ ਵਿੱਚ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਖੇਤੀ ਮਾਹਿਰਾਂ ਦੇ ਵਿਚਾਰ ਸੁਣ ਕੇ ਵਿਗਿਆਨਕ ਖੇਤੀ ਵੱਲ ਅੱਗੇ ਵਧਣ।

More from AgricultureMore posts in Agriculture »
More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *