Press "Enter" to skip to content

ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ – ਹਰਭਜਨ ਸਿੰਘ ਈਟੀਓ

ਜੰਡਿਆਲਾ/ਅੰਮ੍ਰਿਤਸਰ, 25 ਮਾਰਚ : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਆਦੋਵਾਲੀ ਵਿਖੇ ਨੈਸ਼ਨਲ ਹਾਈਵੇਅ 503-ਏ ਤੋਂ ਆਦੋਵਾਲੀ ਸੂਏ ਦੇ ਨਾਲ-ਨਾਲ ਪਿੰਡ ਉਦੋਨੰਗਲ ਤੱਕ ਜਾਂਦੀ ਸੜਕ ਨੂੰ ਬਣਾਉਣ ਦਾ ਕੰਮ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ 800 ਮੀਟਰ ਲੰਮੀ ਇਸ ਸੜਕ ਨੂੰ ਬਣਾਉਣ ਉੱਪਰ 21.28 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿੱਚ ਨਵੀਆਂ ਸੜਕਾਂ ਬਣਾਉਣ ਦਾ ਕੰਮ ਵੱਡੀ ਪੱਧਰ `ਤੇ ਚੱਲ ਰਿਹਾ ਹੈ ਅਤੇ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਆਦੋਵਾਲੀ ਵਿਖੇ ਬਣ ਰਹੀ ਸੜਕ ਦਾ ਨਿਰੀਖਣ ਕੀਤਾ ਹੈ ਅਤੇ ਇਹ ਸੜਕ ਬਹੁਤ ਵਧੀਆ ਢੰਗ ਨਾਲ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ 5 ਸਾਲ ਤੱਕ ਉਸ ਸੜਕ ਦੀ ਦੇਖਰੇਖ ਦੀ ਜ਼ਿੰਮੇਵਾਰੀ ਵੀ ਦਿੱਤੀ ਜਾਂਦੀ ਹੈ ਅਤੇ ਜੇਕਰ ਸਮੇਂ ਤੋਂ ਪਹਿਲਾਂ ਇਹ ਸੜਕ ਟੁੱਟੇਗੀ ਤਾਂ ਉਸ ਨੂੰ ਠੇਕੇਦਾਰ ਵੱਲੋਂ ਬਣਾਇਆ ਜਾਵੇਗਾ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡ ਜਾਂ ਆਸ-ਪਾਸ ਕੋਈ ਸੜਕ ਬਣ ਰਹੀ ਹੈ ਤਾਂ ਉਹ ਇਸ ਦੀ ਕੁਆਲਟੀ ਦਾ ਜ਼ਰੂਰ ਧਿਆਨ ਰੱਖਣ। ਜੇਕਰ ਕਿਸੇ ਨੂੰ ਸੜਕ ਦੀ ਗੁਣਵਤਾ ਵਿੱਚ ਕੋਈ ਕਮੀਂ ਲੱਗੇ ਤਾਂ ਉਹ ਤੁਰੰਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਜਾਂ ਆਪਣੇ ਵਿਧਾਇਕ ਦੇ ਧਿਆਨ ਵਿੱਚ ਲਿਆ ਸਕਦੇ ਹਨ। ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸੜਕਾਂ ਦੀ ਗੁਣਵਤਾ ਨੂੰ ਚੈੱਕ ਕਰਨ ਲਈ ਫਲਾਇੰਗ ਸੁਕੈਅਡ ਗਠਿਤ ਕੀਤਾ ਗਿਆ ਹੈ ਜੋ ਸਮੇਂ-ਸਮੇਂ ਸੜਕਾਂ ਦੀ ਕੁਆਲਟੀ ਚੈੱਕ ਕਰਦਾ ਹੈ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਵੱਲੋਂ ਵੀ ਵਿਭਾਗੀ ਤੌਰ `ਤੇ ਅਜਿਹੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਕੰਮ ਕੀਤਾ ਹੈ। ਸੂਬਾ ਸਰਕਾਰ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ ਅਤੇ ਸਾਲ 2026 ਵਿੱਚ ਸੂਬਾ ਇਸ ਵਿਕਾਸ ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਕਾਸ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ ਨਾਲ ਕਈ ਲੋਕ-ਪੱਖੀ ਨੀਤੀਆਂ ਨਾਲ ਜੁੜਿਆ ਹੋਇਆ ਹੈ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *