Press "Enter" to skip to content

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੱਬੋਵਾਲ ਦੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਭਰੀ ਹਾਜ਼ਰੀ

ਜੰਡਿਆਲਾ ਗੁਰੂ/ਅੰਮ੍ਰਿਤਸਰ, 15 ਮਾਰਚ : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਜੱਬੋਵਾਲ ਵਿਖੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਪਹੁੰਚ ਕੇ ਉਚੇਚੇ ਤੌਰ `ਤੇ ਸੰਗਤਾਂ ਵਿੱਚ ਹਾਜ਼ਰੀ ਭਰੀ ਗਈ। ਸ੍ਰੀਮਾਨ ਬ੍ਰਹਮ ਗਿਆਨੀ ਸੰਤ ਬਾਬਾ ਗੁਰਬਖਸ਼ ਸਿੰਘ ਜੀ ਸੰਤਸਰ ਜੱਬੋਵਾਲ ਵੱਲੋਂ ਚਲਾਈ ਮਰਿਆਦਾ ਅਨੁਸਾਰ ਇਹ ਸਲਾਨਾ ਧਾਰਮਿਕ ਜੋੜ ਮੇਲਾ ਉਹਨਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਸੰਤਸਰ ਸਾਹਿਬ ਜੱਬੋਵਾਲ ਵਿਖੇ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਜੋੜ ਮੇਲੇ ਦੌਰਾਨ ਕਬੱਡੀ ਦੇ ਮੈਚ ਕਰਵਾਏ ਗਏ, ਜਿਸ ਦੌਰਾਨ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਕੱਥੂਨੰਗਲ ਅਤੇ ਮਾਝਾ ਖੁਜਾਲਾ ਕਲੱਬ ਅੰਮ੍ਰਿਤਸਰ ਦੀਆਂ ਟੀਮਾਂ ਵਿਚਕਾਰ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ। ਇਸ ਮੌਕੇ ਅੱਖਾਂ ਦਾ ਫਰੀ ਚੈੱਕ ਅਪ ਕੈਂਪ ਵੀ ਲਗਾਇਆ ਗਿਆ।

ਪਿੰਡ ਜੱਬੋਵਾਲ ਵਿਖੇ ਸੰਤ ਬਾਬਾ ਗੁਰਬਖਸ਼ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਲਾਨਾ ਧਾਰਮਿਕ ਜੋੜ ਮੇਲੇ ਦੌਰਾਨ ਬਾਬਾ ਗੁਰਦੇਵ ਸਿੰਘ ਜੀ, ਬਾਬਾ ਅਮਰ ਸਿੰਘ ਜੀ, ਜੀਵਨ ਕਨੇਡਾ, ਸਰਪੰਚ ਸ. ਦਵਿੰਦਰ ਸਿੰਘ ਮੰਨੂ, ਇਲਾਕੇ ਦੇ ਹੋਰ ਮੁਹਤਬਰਾਂ, ਸੰਗਤਾਂ ਅਤੇ ਖਿਡਾਰੀਆਂ ਨੂੰ ਇਸ ਜੋੜ ਮੇਲੇ ਦੀ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਰਿਵਾਇਤ ਨੂੰ ਕਾਇਮ ਰੱਖਣ ਲਈ ਸਮੁੱਚੀ ਕਮੇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜੋੜ ਮੇਲੇ ਸਾਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਐੱਨ.ਆਰ.ਆਈ ਵੀਰਾਂ ਦਾ ਆਪਣੇ ਸੂਬੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਵੱਡਾ ਯੋਗਦਾਨ ਹੈ ਜਿਸ ਲਈ ਉਹ ਵਿਸ਼ੇਸ਼ ਤੌਰ `ਤੇ ਐੱਨ.ਆਰ.ਆਈ ਵੀਰਾਂ ਦਾ ਵੀ ਧੰਨਵਾਦ ਕਰਦੇ ਹਨ।

ਖੇਡ ਸੱਭਿਆਚਾਰ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚ 3000 ਹਜ਼ਾਰ ਖੇਡ ਮੈਦਾਨ ਅਤੇ 1000 ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ ਜੋ ਕਿ ਇਸੇ ਸਾਲ ਬਣ ਕੇ ਤਿਆਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਖ਼ਰਚ ਕਰਕੇ ਪਿੰਡ ਜੱਬੋਵਾਲ ਵਿਖੇ ਵੀ ਇੱਕ ਸ਼ਾਨਦਾਰ ਖੇਡ ਸਟੇਡੀਅਮ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਨ੍ਹਾਂ ਯਤਨਾਂ ਸਦਕਾ ਸੂਬੇ ਦੀ ਜਵਾਨੀ ਨਸ਼ਿਆਂ ਤੋਂ ਬਚ ਕੇ ਖੇਡਾਂ ਨਾਲ ਜੁੜੇਗੀ ਅਤੇ ਖੇਡਾਂ ਦੇ ਖੇਤਰ ਵਿੱਚ ਉੱਚੇ ਮੁਕਾਮ ਹਾਸਲ ਕਰੇਗੀ।

ਇਸ ਮੌਕੇ ਬਾਬਾ ਅਮਰ ਸਿੰਘ ਮੁੱਖ ਸੇਵਾਦਾਰ, ਸ. ਦਵਿੰਦਰ ਸਿੰਘ ਮਨ, ਜੀਵਨ ਕਨੇਡਾ ਵੱਲੋਂ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *