Press "Enter" to skip to content

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਚੰਡੀਗੜ੍ਹ, 17 ਮਾਰਚ : ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ੋ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਟੀਚੇ ਮਿੱਥੇ ਗਏ ਹਨ ਉਨ੍ਹਾਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਸੜਕਾਂ ਦੇ ਨਿਰਮਾਣ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸੜਕ ਨਿਰਮਾਣ ਦਾ ਕੰਮ ਪੂਰੇ ਜੋਰ ਨਾਲ ਸ਼ੁਰੂ ਹੋ ਗਿਆ ਹੈ ਅਤੇ ਵਿਭਾਗ ਵੱਲੋਂ ਰੋਜ਼ਾਨਾ 60 ਕਿਲੋਮੀਟਰ ਤੋਂ ਜ਼ਿਆਦਾ ਸੜਕਾਂ ਦਾ ਨਵੀਨੀਕਰਨ ਅਤੇ ਮਜ਼ਬੂਤੀਕਰਨ ਕੀਤਾ ਜਾ ਰਿਹਾ ਹੈ।

ਸ.ਈ.ਟੀ.ਉ.  ਨੇ ਦੱਸਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 100 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ ਲਗਭਗ 20,500 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ।
ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਉਨ੍ਹਾ ਇਸ ਬਾਰੇ ਬਿਟੂਮਨ ਸਪਲਾਇਰ ਕੰਪਨੀਆਂ ਨਾਲ ਉੱਚ ਪੱਧਰੀ ਤਾਲਮੇਲ ਕਰਨ ਲਈ ਨਿਰਦੇਸ਼ ਦਿੱਤੇ।

ਸ.ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤੀ ਟੀਚੇ ਅਤੇ ਕੰਮ ਸਬੰਧੀ ਨੂੰ ਹਰ ਹਾਲਤ ਵਿੱਚ ਹਾਸਲ ਕਰਨ ਨੂੰ ਯਕੀਨੀ ਬਣਾਉਣ, ਤਾਂ ਹੋ ਆਮ ਲੋਕਾਂ ਨੂੰ ਚੰਗਾ ਸੜਕੀ ਨੈੱਟਵਰਕ ਮਿਲ ਸਕੇ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *