Press "Enter" to skip to content

ਐਮਪੀ ਕੰਗ ਅਤੇ ਵਿਧਾਇਕ ਚੱਢਾ ਨੇ ਰੰਗੀਲਪੁਰ ਤੋਂ ਬਰਦਾਰ ਤੱਕ ਜਾਂਦੀ ਸੜਕ ਦੇ ਨਵੀਨੀਕਰਣ ਦਾ ਨੀਂਹ ਪੱਥਰ ਰੱਖਿਆ

ਰੂਪਨਗਰ, 06 ਅਪ੍ਰੈਲ : ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਲਗਭਗ 5.60 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਐਨ.ਐਚ-205 ਤੋਂ ਰੰਗੀਲਪੁਰ-ਮੀਆਂਪੁਰ-ਪੁਰਖਾਲੀ ਅੱਪ ਟੂ ਬਰਦਾਰ ਸੜਕ ਦੇ ਨਵੀਨੀਕਰਣ ਦੇ ਕੰਮ ਲਈ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਿਰੰਤਰ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਕੋਨੇ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਵਿਆਉਣ ਨਾਲ ਇਲਾਕੇ ਦੇ 25 ਤੋਂ ਵੱਧ ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਆਵਾਜਾਈ ਦੀ ਸੁਵਿਧਾ ਵਿੱਚ ਵੀ ਵੱਡਾ ਸੁਧਾਰ ਆਵੇਗਾ। ਉਨ੍ਹਾਂ ਹੋਰ ਕਿਹਾ ਕਿ ਇਹ ਪ੍ਰੋਜੈਕਟ ਪੂਰਾ ਹੋਣ ਉਪਰੰਤ ਲੋਕਾਂ ਨੂੰ ਸੁਚੱਜੀ, ਸੁਰੱਖਿਅਤ ਅਤੇ ਤੇਜ਼ ਆਵਾਜਾਈ ਦੀ ਸਹੂਲਤ ਪ੍ਰਾਪਤ ਹੋਵੇਗੀ, ਜਿਸ ਨਾਲ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਬਲ ਮਿਲੇਗਾ।
ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਭਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ 16.20 ਕਿਲੋਮੀਟਰ ਸੜਕ, ਜੋ ਕਿ ਰੂਪਨਗਰ ਜ਼ਿਲ੍ਹੇ ਨੂੰ ਚੰਡੀਗੜ੍ਹ ਨਾਲ ਵੀ ਜੋੜਦੀ ਹੈ, ਦੇ ਨਵੀਨੀਕਰਣ ਨਾਲ ਘਾੜ ਇਲਾਕੇ ਦੇ ਲਗਭਗ 25 ਪਿੰਡਾਂ ਨੂੰ ਫਾਇਦਾ ਮਿਲੇਗਾ।
ਉਨ੍ਹਾਂ ਦੱਸਿਆ ਕਿ 5.60 ਕਰੋੜ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨੂੰ ਲਗਭਗ 4 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਤੇ ਇਸ ਵਿੱਚ ਨਵੀਨੀਕਰਣ ਵਿੱਚ ਏਜੰਸੀ ਹੀ 5 ਸਾਲਾਂ ਤੱਕ ਮੁਰੰਮਤ ਲਈ ਜ਼ਿੰਮੇਵਾਰ ਹੋਵੇਗੀ।
ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਤਿੰਦਰ ਕੌਰ, ਚੇਅਰਮੈਨ ਬਲਾਕ ਸੰਮਤੀ ਰੂਪਨਗਰ ਮਲਕੀਤ ਸਿੰਘ ਭੰਗੂ, ਚੇਅਰਮੈਨ ਪੀਏਡੀਸੀ ਸੁਖਦੇਵ ਸਿੰਘ ਮੀਆਂਪੁਰ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਉਮਰਾਓ ਸਿੰਘ, ਮੁਲਾਜ਼ਮ ਆਗੂ ਬਨਵਾਰੀ ਲਾਲ ਮੱਟੂ, ਸੰਦੀਪ ਜੋਸ਼ੀ, ਇਲਾਕੇ ਦੇ ਪੰਚਾਇਤੀ ਨੁਮਾਇੰਦਿਆਂ, ਸਮਾਜ ਸੇਵੀਆਂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕਾਂ ਨੇ ਹਾਜ਼ਰੀ ਭਰੀ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »

Be First to Comment

Leave a Reply

Your email address will not be published. Required fields are marked *