Press "Enter" to skip to content

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 248 ਕਾਬੂ

*— ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਲੈ ਕੇ ਹੁਣ ਤੱਕ 38 ਹਜ਼ਾਰ ਤੋਂ ਵੱਧ ਐਫਆਈਆਰ ਦਰਜ ਕਰਕੇ 54 ਹਜ਼ਾਰ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2384 ਕਿਲੋਗ੍ਰਾਮ ਹੈਰੋਇਨ, 715 ਕਿਲੋਗ੍ਰਾਮ ਅਫੀਮ ਅਤੇ 17 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ*
*— ‘ਗੈਂਗਸਟਰਾਂ ‘ਤੇ ਵਾਰ’ ਦੇ 58ਵੇਂ ਦਿਨ 207 ਵਿਅਕਤੀ ਗ੍ਰਿਫ਼ਤਾਰ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ 383ਵੇਂ ਦਿਨ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ – ‘ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ।

ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊਜ਼) ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਸੀ।

ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 426 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 200 ਐਫਆਈਆਰਜ਼ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 20 ਕਿਲੋ ਭੁੱਕੀ, 2655 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,150 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਸ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 38,119 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 54,190 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2384 ਕਿਲੋਗ੍ਰਾਮ ਹੈਰੋਇਨ, 715 ਕਿਲੋਗ੍ਰਾਮ ਅਫੀਮ, 303 ਕੁਇੰਟਲ ਭੁੱਕੀ, 834 ਕਿਲੋਗ੍ਰਾਮ ਗਾਂਜਾ, 51.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 36 ਕਿਲੋਗ੍ਰਾਮ ਆਈਸੀਈ ਅਤੇ 17 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 1.21 ਲੱਖ ਵਿਅਕਤੀਆਂ ਨੂੰ ਨਸ਼ਾ ਛੁਡਾਊ ਜਾਂ ਓਟ ਕੇਂਦਰਾਂ ਵਿੱਚ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਸ ਦੌਰਾਨ, ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 58ਵੇਂ ਦਿਨ, ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 15,458 ਹੋ ਗਈਆਂ। ਇਸ ਤੋਂ ਇਲਾਵਾ, 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 101 ਵਿਅਕਤੀਆਂ ਨੂੰ ਤਸਦੀਕ ਉਪਰੰਤ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

More from Latest NewsMore posts in Latest News »
More from NewsMore posts in News »
More from PunjabMore posts in Punjab »
More from PunjabiMore posts in Punjabi »
More from War Against DrugsMore posts in War Against Drugs »

Be First to Comment

Leave a Reply

Your email address will not be published. Required fields are marked *