ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 399ਵੇਂ ਦਿਨ ਅੱਜ 118 ਨਸ਼ੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.7 ਕਿਲੋਗ੍ਰਾਮ ਹੈਰੋਇਨ, 3.7 ਕਿਲੋਗ੍ਰਾਮ ਗਾਂਜਾ, 934 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਇਸ ਨਾਲ ਸਿਰਫ 399 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 57,015 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ












Be First to Comment