‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 58ਵੇਂ ਦਿਨ, ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 15,458 ਹੋ ਗਈਆਂ।
ਇਸ ਤੋਂ ਇਲਾਵਾ, 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 101 ਵਿਅਕਤੀਆਂ ਨੂੰ ਤਸਦੀਕ ਉਪਰੰਤ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।








Be First to Comment