Press "Enter" to skip to content

ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਈ ਗਠਿਤ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਬੁਲਾਈ ਹੈ। ਇਹ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਸ਼ਰਧਾ ਦੇ ਉੱਚ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਐਕਟ ਦੇ ਉਪਬੰਧਾਂ ਅਤੇ ਇਸ ਨੂੰ ਲਾਗੂ ਕਰਨ ਨਾਲ ਸਬੰਧਤ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰੇਗੀ।

ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਅਧਿਕਾਰਤ ਸੰਚਾਰ ਅਨੁਸਾਰ, ਇਹ ਮੀਟਿੰਗ 27 ਸਤੰਬਰ ਨੂੰ ਦੁਪਹਿਰ 1 ਵਜੇ ਸੈਕਟਰ 2, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ ਹੋਵੇਗੀ। ਕੋਆਰਡੀਨੇਸ਼ਨ ਕਮੇਟੀ ਦੇ ਸਮੂਹ ਮੈਂਬਰ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਉਪਬੰਧਾਂ ਦੇ ਨਾਲ-ਨਾਲ ਇਸ ਨੂੰ ਲਾਗੂ ਕਰਨ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰੇਗੀ।

ਇਸ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ, ਸਾਬਕਾ ਜਸਟਿਸ ਜਸਵਿੰਦਰ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਐਸ. ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਇਹ ਮੀਟਿੰਗ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਕਮੇਟੀ ਨੂੰ ਇਸ ਕਾਨੂੰਨ ਦੇ ਉਪਬੰਧਾਂ ਅਤੇ ਇਸ ਦੇ ਲਾਗੂਕਰਨ ਨਾਲ ਸਬੰਧਤ ਮਾਮਲਿਆਂ ‘ਤੇ ਵਿਚਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

More from ReligiousMore posts in Religious »

Be First to Comment

Leave a Reply

Your email address will not be published. Required fields are marked *