Press "Enter" to skip to content

ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲ

ਮਾਨ ਸਰਕਾਰ ਨੇ ਪੀੜਤ ਪਰਿਵਾਰ ਦੇ ਨਾਲ ਖੜ੍ਹੀ, ਦੋਸ਼ੀਆਂ ‘ਤੇ ਤੁਰੰਤ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ, ਪਰਿਵਾਰ ਦੀ ਮਾਲੀ ਮਦਦ ਅਤੇ ਬੱਚੇ ਨੂੰ ਸਰਕਾਰੀ ਨੌਕਰੀ ਵੀ ਦਿੱਤੀ:ਧਾਲੀਵਾਲ

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਆਗੂਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਬੀਜੇਪੀ, ਪੰਜਾਬ ਵਿੱਚ ਲੋਕਾਂ ਦੀਆਂ ਲਾਸ਼ਾਂ ‘ਤੇ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆ ਰਹੀਆਂ। ਉਨ੍ਹਾਂ ਕਿਹਾ ਕਿ ਬੀਜੇਪੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਜਾ ਕੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜੋ ਮਾਸ ਅਤੇ ਲਾਸ਼ਾਂ ਦੀ ਭਾਲ ਵਿੱਚ ਭਟਕਦੀਆਂ ਹਨ। ਇਨ੍ਹਾਂ ਕੋਲ ਪੰਜਾਬ ਦੀ ਬਿਹਤਰੀ ਲਈ ਕੋਈ ਏਜੰਡਾ ਨਹੀਂ ਹੈ। ਹਾਲਾਂਕਿ ਉਨ੍ਹਾਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਕਾਲੇ ਝੰਡੇ ਦਿਖਾਏ ਅਤੇ ਪਿੰਡ ਵਿੱਚ ਵੜਨ ਨਹੀਂ ਦਿੱਤਾ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ, ਜਿਸ ਤਹਿਤ ਦੋਸ਼ੀਆਂ ‘ਤੇ ਤੁਰੰਤ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ ਗਿਆ, ਪਰਿਵਾਰ ਦੀ ਮਾਲੀ ਮਦਦ ਕੀਤੀ ਗਈ ਅਤੇ ਬੱਚੇ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਇਹ ਉਹੀ ਬੀਜੇਪੀ ਹੈ ਜਿਸ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 750 ਕਿਸਾਨਾਂ ਨੂੰ ਸ਼ਹੀਦ ਕੀਤਾ, ਸਾਰੇ ਵਿਕਾਸ ਫੰਡ ਰੋਕੇ ਅਤੇ ਅਕਾਲੀ ਦਲ ਨਾਲ ਮਿਲ ਕੇ ਰਾਜ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਦਾ ਬੀਜ ਬੀਜਿਆ। ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦਿਨ-ਰਾਤ ਮਿਹਨਤ ਕਰਕੇ ਡਰੱਗ ਡੀਲਰਾਂ ਤੇ ਮਾਫੀਆ ਨੂੰ ਜੇਲ੍ਹਾਂ ਵਿੱਚ ਡੱਕ ਰਹੇ ਹਨ, ਤਾਂ ਬੀਜੇਪੀ ਆਗੂ ਆਪਣੀ ਨਾਕਾਮੀ ਛੁਪਾਉਣ ਲਈ ਸਿਆਸਤ ਚਮਕਾ ਰਹੇ ਹਨ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਜਾਗਰੂਕ ਲੋਕਾਂ ਨੇ ਬੀਜੇਪੀ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਇੱਥੇ ਲਾਸ਼ਾਂ ‘ਤੇ ਰਾਜਨੀਤੀ ਨਹੀਂ ਚੱਲੇਗੀ। ਜੇਕਰ ਬੀਜੇਪੀ ਨੇ ਆਪਣੀਆਂ ਹਰਕਤਾਂ ਨਾ ਸੁਧਾਰੀਆਂ ਤਾਂ ਆਉਣ ਵਾਲੇ ਦਿਨਾਂ ‘ਚ ਲੋਕ ਇਨ੍ਹਾਂ ਦਾ ਹੋਰ ਵੀ ਤਿੱਖਾ ਵਿਰੋਧ ਕਰਨਗੇ। ਮਾਨ ਸਰਕਾਰ ਨਸ਼ਿਆਂ ਅਤੇ ਤਸਕਰਾਂ ਵਿਰੁੱਧ ਆਪਣੀ ਜੰਗ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।

More from PoliticsMore posts in Politics »

Be First to Comment

Leave a Reply

Your email address will not be published. Required fields are marked *